Home / News / ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ

ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਦੇ ਪੁੱਤਰ ਦੀ ਕੈਲੀਫੋਰਨੀਆ ਵਿਚ ਮੌਤ

ਅੱਜ ਬਲਾਕ ਭੇਟ ਪੱਤਣ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਸਕੱਤਰ ਸਿੰਘ ਦੇ ਪੁੱਤਰ ਦੀ ਅਮਰੀਕਾ ਦੇ ਕੈਲੀਫੋਰਨੀਆਂ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ, ਉਥੇ ਹੀ ਇਲਾਕੇ ਭਰ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਅੰਮ੍ਰਿਤਪਾਲ ਸਿੰਘ ਉਥੇ ਟਰਾਲਾ ਚਲਾ ਕੇ ਗੁਜ਼ਾਰਾ ਕਰਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਉਸ ਦਾ ਭਰਾ ਅੰਮ੍ਰਿਤਪਾਲ ਸਿੰਘ ਲਗਭਗ 8 ਸਾਲ ਪਹਿਲਾਂ ਅਮਰੀਕਾ ਗਿਆ ਸੀ। ਪਰਮਿੰਦਰ ਨੇ ਦੱਸਿਆ ਕਿ ਅੰਮ੍ਰਿਤਪਾਲ ਕੈਲੀਫੋਰਨੀਆ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਅੱਜ ਉਹ ਆਪਣੇ ਟਰਾਲੇ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਉਸਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਅਮ੍ਰਿਤਪਾਲ ਸਿੰਘ ਦੀ ਲਾ ਸ਼ ਪੰਜਾਬ ਲਿਆਉਣ ’ਚ ਪਰਿਵਾਰ ਦੀ ਮਦਦ ਕੀਤੀ ਜਾਵੇ।

ਬਰੈਂਪਟਨ ਵਿਖੇ ਹੋਏ ਸੜਕ ਹਾਦਸੇ ਵਿੱਚ ਪੰਜਾਬੀ ਨੋਜਵਾਨ ਦੀ ਮੌਤ

ਬਰੈਂਪਟਨ,ੳਨਟਾਰੀਉ: ਬਰੈਂਪਟਨ ਦੀ ਮੇਨ ਸਟਰੀਟ/ ਬਾਰਟਲੀ ਬੁਲ ਪਾਰਕਵੇਅ (Bartley Bull Parkway and Main Street) ਵਿਖੇ ਕੱਲ ਰਾਤ ਹੋਏ ਸੜਕ ਹਾਦਸੇ ਜਿਸ ਵਿੱਚ ਦੋ ਵ੍ਹੀਕਲ ਸ਼ਾਮਲ ਸਨ ਦੌਰਾਨ ਪੰਜਾਬ ਦੇ ਪੱਟੀ ਨਾਲ ਸਬੰਧਤ ਨੋਜਵਾਨ ਗੁਰਲਾਲ ਸਿੰਘ ਸੇਖੋ ਦੀ ਮੌਤ ਹੋ ਗਈ ਹੈ । ਪੀਲ ਪੁਲਿਸ ਮੁਤਾਬਕ ਨੋਜਵਾਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਜਦੋ ਉਸਦੀ ਮੌਤ ਹੋਈ ਹੈ ,ਇਸ ਹਾਦਸੇ ਵਿੱਚ ਤਿੰਨ ਜਣੇ ਜਖਮੀ ਵੀ ਹੋਏ ਹਨ ।
ਕੁਲਤਰਨ ਸਿੰਘ ਪਧਿਆਣਾ

Check Also

ਜਿਹੜੀ ਬੇਬੇ ਕਹਿੰਦੀ ਸੀ ਮੈਨੂੰ ਪਿਲਾਇਆ ਮੇਰੇ ਪੁੱਤ ਨੇ ਪਿ ਸ਼ਾ ਬ

ਨਾਭਾ ਦੇ ਪਿੰਡ ਰਾਏਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਣ ਕੌਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ …