Breaking News
Home / News / ਸੁਧੀਰ ਸੂਰੀ ਤੋਂ ਬਾਅਦ ਅਰੁਣ ਕੁਮਾਰ ਪੋਪਾ ਵੀ ਗਿ੍ਫਤਾਰ

ਸੁਧੀਰ ਸੂਰੀ ਤੋਂ ਬਾਅਦ ਅਰੁਣ ਕੁਮਾਰ ਪੋਪਾ ਵੀ ਗਿ੍ਫਤਾਰ

ਬੀਤੇ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਨੇਤਾ ਸੁਧੀਰ ਕੁਮਾਰ ਸੂਰੀ ਵਲੋਂ ਸੋਸ਼ਲ ਮੀਡੀਆ ‘ਤੇ ਸਿੱਖ ਗੁਰੂਆਂ, ਸਿੱਖ ਸਿਧਾਂਤਾਂ ਤੇ ਸਿੱਖ ਸ਼ਹੀਦਾਂ ਬਾਰੇ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਸਬੰਧ ‘ਚ ਕੁਝ ਜਥੇਬੰਦੀਆਂ ਵਲੋਂ ਵਿਰੋਧ ਕਰਨ ‘ਤੇ ਥਾਣਾ ਬੀ ਡਵੀਜਨ ਦੀ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਕੱਲ੍ਹ ਸ਼ਾਮ ਸੁਧੀਰ ਕੁਮਾਰ ਸੂਰੀ ਨੂੰ ਗਿ੍ਫਤਾਰ ਕਰਕੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਰੋਪੜ ਜੇਲ੍ਹ ਭੇਜ ਦਿੱਤਾ ਸੀ ਤੇ ਅੱਜ ਥਾਣਾ ਬੀ ਡਵੀਜ਼ਨ ਦੇ ਐੱਸਐੱਚਓ ਗੁਰਵਿੰਦਰ ਸਿੰਘ ਨੇ ਸੁਧੀਰ ਸੂਰੀ ਦੇ ਸਾਥੀ ਅਰੁਣ ਕੁਮਾਰ ਪੋਪਾ ਨੂੰ ਵੀ ਗਿ੍ਫਤਾਰ ਕੀਤਾ ਹੈ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਿਹੜੀ ਵੀਡੀਓ ਸੋਸ਼ਲ ਮੀਡੀਆ ‘ਤੇ ਸੁਧੀਰ ਸੂਰੀ ਵਲੋਂ ਪਾਈ ਗਈ ਸੀ, ਉਸ ‘ਚ ਹਿੰਦੂ ਨੇਤਾ ਅਰੁਣ ਕੁਮਾਰ ਪੋਪਾ ਵੀ ਨਾਲ ਨਜ਼ਰ ਆ ਰਿਹਾ ਹੈ, ਜਿਸ ਦੇ ਚਲਦੇ ਅੱਜ ਅਰੁਣ ਕੁਮਾਰ ਪੋਪਾ ਨੂੰ ਵੀ ਸੂਰੀ ਵਾਲੇ ਮਾਮਲੇ ਵਿਚ ਹੀ ਗਿ੍ਫਤਾਰ ਕਰਕੇ ਪੇਸ਼ ਕਰਵਾ ਕੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਹੈ।

ਗੁਰੂ ਸਾਹਿਬਾਨ, ਗੁਰਧਾਮਾਂ ਅਤੇ ਸਿੱਖਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਅਤੇ ਸਿੱਖ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਤੇ ਹਿੰਦੂ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਸਿੱਖ ਆਗੂ ਭੁਪਿੰਦਰ ਸਿੰਘ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਫੈਡਰੇਸ਼ਨ ਆਗੂਆਂ ਨੇ ਵੀ ਸ਼ਿਵ ਸੈਨਾ ਆਗੂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਸੌਂਪੀ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਕੁਝ ਸਿੱਖ ਜਥੇਬੰਦੀਆਂ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਖ਼ਿਲਾਫ਼ ਪੁਲੀਸ ਥਾਣਾ ਬੀ ਡਿਵੀਜ਼ਨ ਕੋਲ ਸ਼ਿਕਾਇਤ ਕੀਤੀ ਸੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸੇ ਮਾਮਲੇ ਵਿੱਚ ਅੱਜ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਸਿੱਖ ਆਗੂ ਭੁਪਿੰਦਰ ਸਿੰਘ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰੀ ਮਗਰੋਂ ਗੁਰਦਾਸਪੁਰ ਜੇਲ੍ਹ ਭੇਜ ਦਿੱਤਾ ਹੈ। ਫੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਭੁਪਿੰਦਰ ਸਿੰਘ ਨੂੰ ਆਪਣੇ ਪਰਿਵਾਰ ਨਾਲ ਵੀ ਨਹੀਂ ਮਿਲਣ ਦਿੱਤਾ ਗਿਆ।

Check Also

ਦੇਖੋ ਪ੍ਰੀਤ ਸੇਖੋਂ ਨੂੰ ਕਿਵੇਂ ਕੀਤਾ ਪੁਲਿਸ ਨੇ ਕਾਬੂ?

ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਪਿੰਡ ਚਮਿਆਰੀ ਤੋਂ ਕਾਬੂ ਕੀਤੇ ਗਏ ਗੈਂ ਗ ਸ ਟ …