Breaking News
Home / News / ਦਿੱਲੀ ਵਿਚ ਅੱਜ ਫਿਰ ਇਕ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਡੀ.ਐਸ.ਐਸ.ਐਸ.ਬੀ. ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ

ਦਿੱਲੀ ਵਿਚ ਅੱਜ ਫਿਰ ਇਕ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਡੀ.ਐਸ.ਐਸ.ਐਸ.ਬੀ. ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ

ਦਿੱਲੀ ਵਿਚ ਅੱਜ ਫਿਰ ਇਕ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਡੀ.ਐਸ.ਐਸ.ਐਸ.ਬੀ. ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ – ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 17 ਜੁਲਾਈ – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਫਿਰ ਇਕ ਅੰਮ੍ਰਿਤਧਾਰੀ ਵਿਦਿਆਰਥਣ ਮਨਹਰਲੀਨ ਕੌਰ ਨੂੰ ਉਸ ਦੀ ਕਿਰਪਾਨ ਤੇ ਕੜੇ ਦੇ ਚੱਲਦਿਆਂ ਡੀ.ਐਸ.ਐਸ.ਐਸ.ਬੀ. ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ। ਇਸ ਸਬੰਧੀ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਹਾਈਕੋਰਟ ਦੇ ਸਪਸ਼ਟ ਨਿਰਦੇਸ਼ ਅਨੁਸਾਰ ਦੇ ਬਾਵਜੂਦ ਅਜਿਹਾ ਅਸੰਵਿਧਾਨਿਕ ਸਲੂਕ ਦਿੱਲੀ ਵਿਚ ਲਗਾਤਾਰ ਹੋ ਰਿਹਾ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ।

Check Also

ਦੇਖੋ ਪ੍ਰੀਤ ਸੇਖੋਂ ਨੂੰ ਕਿਵੇਂ ਕੀਤਾ ਪੁਲਿਸ ਨੇ ਕਾਬੂ?

ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਪਿੰਡ ਚਮਿਆਰੀ ਤੋਂ ਕਾਬੂ ਕੀਤੇ ਗਏ ਗੈਂ ਗ ਸ ਟ …