Breaking News
Home / News / ਪੰਥ ਰਤਨ ਪ੍ਰਕਾਸ਼ ਸਿੰਘ ਬਾਦਲ ਦੀ ਆਹ ਵੀਡੀਉ ਹੋਈ ਵਾਇਰਲ

ਪੰਥ ਰਤਨ ਪ੍ਰਕਾਸ਼ ਸਿੰਘ ਬਾਦਲ ਦੀ ਆਹ ਵੀਡੀਉ ਹੋਈ ਵਾਇਰਲ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਤੇ ਫਖ਼ਰ-ਏ-ਕੌਮ ਪੰਥ ਰਤਨ ਨਾਲ ਨਵਾਜ਼ੀ ਜਾਣ ਵਾਲੀ ਸਖਸ਼ੀਅਤ ਪ੍ਰਕਾਸ਼ ਸਿੰਘ ਬਾਦਲ ਅੱਜ ਦੇ ਦੌਰ ਵਿੱਚ ਪੰਥਕ ਅਤੇ ਸਿਆਸੀ ਖੇਤਰ ‘ਚ ਬੁ ਰੇ ਸੰਕਟ ਵਿੱਚ ਘਿਰੇ ਨਜ਼ਰ ਆ ਰਹੇ ਹਨ।

ਇਨ੍ਹਾਂ ਹਾਲਤਾਂ ਨੇ ਉਨ੍ਹਾਂ ਦੀ ਵਿਰਾਸਤ ਨੂੰ ਢਾਹ ਲਾਈ ਹੈ। ਉਨ੍ਹਾਂ ਦੀ ਸੱਤਾ ਦੌਰਾਨ ਸਿੱਖਾਂ ਦੀਆਂ ਸਰਬਉੱਚ ਸੰਸਥਾਵਾਂ ਨੂੰ ਜੋ ਨੁਕਸਾਨ ਪਹੁੰਚਿਆ ਹੈ, ਉਹ ਮੌਜੂਦਾ ਦੌਰ ਵਿਚ ਉਸੇ ਦੀ ਕੀਮਤ ਚੁਕਾ ਰਹੇ ਹਨ।

ਪ੍ਰਕਾਸ਼ ਸਿੰਘ ਬਾਦਲ ਉੱਤੇ ਇਲਜ਼ਾਮ ਹੈ ਕਿ ਉਨ੍ਹਾਂ ਸਿੱਖਾਂ ਦੀਆਂ ਸਰਬਉੱਚ ਸੰਸਥਾਵਾਂ ਦੀ ਭਰੋਸੇਯੋਗਤਾ ਅਤੇ ਪ੍ਰਮਾਣਿਕਤਾ ਨੂੰ ਇਸ ਲਈ ਢਾਹ ਲਾਈ ਤਾਂ ਜੋ ਉਹ ਕੱਦਾਵਰ ਆਗੂ ਵਜੋਂ ਬਿਨਾਂ ਕਿਸੇ ਰੁਕਾਵਟ ਦੇ ਪੰਜਾਬ ‘ਤੇ ਰਾਜ ਕਰ ਸਕਣ, ਪਰ ਹੁਣ ਅਜਿਹਾ ਕਰਨਾ ਹੀ ਉਨ੍ਹਾਂ ਲਈ ਮੁਸ਼ਕਿਲ ਦਾ ਸਬੱਬ ਬਣ ਰਿਹਾ ਹੈ। ਇਨ੍ਹਾਂ ਸਰਬਉੱਚ ਸੰਸਥਾਵਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਤੌਰ ਉੱਤੇ ਸ਼ਾਮਲ ਹੈ।ਇੱਕ ਪੱਧਰ ‘ਤੇ ਆਰਐਸਐਸ-ਭਾਜਪਾ ਨਾਲ ਅਕਾਲੀ ਦਲ ਦੇ ਰਿਸ਼ਤਿਆਂ ਦੀ ਤੁਲਨਾ ਕੀਤੀ ਜਾ ਸਕਦੀ ਹੈ। ਦੋਵਾਂ ਵਿੱਚ ਇੱਕ ਵੱਡਾ ਫਰਕ ਹੈ। ਭਾਜਪਾ ਵਿੱਚ ਆਰਐਸਐਸ ਹੀ ਫੈਸਲਾ ਲੈਂਦੀ ਹੈ, ਪਰ ਅਕਾਲੀ ਦਲ ਦੇ ਮਾਮਲੇ ਵਿੱਚ ਹਾਲਾਤ ਵੱਖਰੇ ਹਨ।

ਇੱਥੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਅਕਾਲੀ ਦਲ ਦੇ ਮੁੱਖ ਮੰਤਰੀ ਨੂੰ ਅਸਥਿਰ ਕਰਨ ਦੀ ਤਾਕਤ ਤਾਂ ਰੱਖਦੇ ਹਨ ਪਰ ਮੁੱਖ ਮੰਤਰੀ ਦੀ ਨਿਯੁਕਤੀ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਅਕਾਲੀ ਦਲ ਦੇ ਮੁਖੀ ਅਤੇ ਸਰਪ੍ਰਸਤ ਵਜੋਂ ਪ੍ਰਕਾਸ਼ ਸਿੰਘ ਬਾਦਲ ਦਾ ਇਨ੍ਹਾਂ ਦੋਹਾਂ ਸੰਸਥਾਵਾਂ ਉੱਤੇ ਦਬਦਬਾ ਰਿਹਾ ਹੈ।

Check Also

ਦੇਖੋ ਪ੍ਰੀਤ ਸੇਖੋਂ ਨੂੰ ਕਿਵੇਂ ਕੀਤਾ ਪੁਲਿਸ ਨੇ ਕਾਬੂ?

ਪੰਜਾਬ ਪੁਲੀਸ ਵੱਲੋਂ ਬੀਤੇ ਦਿਨ ਪਿੰਡ ਚਮਿਆਰੀ ਤੋਂ ਕਾਬੂ ਕੀਤੇ ਗਏ ਗੈਂ ਗ ਸ ਟ …