Home / News / ਲੱਖਾ ਸਿਧਾਣਾ ਨੇ ਨਿਮਰਤ ਖਹਿਰਾ ਦੀ ਰੱਜ ਕੇ ਕੀਤੀ ਬੇਇਜ਼ਤੀ

ਲੱਖਾ ਸਿਧਾਣਾ ਨੇ ਨਿਮਰਤ ਖਹਿਰਾ ਦੀ ਰੱਜ ਕੇ ਕੀਤੀ ਬੇਇਜ਼ਤੀ

ਦੇਵੀਦਾਸਪੁਰਾ ਰੇਲ ਪਟੜੀ ਉੱਪਰ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ 24ਵੇਂ ਦਿਨ ਕੇਸਰੀ ਚੁੰਨੀਆਂ ਲੈ ਕੇ ਬੀਬੀਆਂ ਵੱਲੋਂ ਰੇਲ ਪਟੜੀਆਂ ’ਤੇ ਚੁੱਲ੍ਹੇ ਅਤੇ ਚਕਲੇ-ਵੇਲਣੇ ਰੱਖ ਕੇ ਅਨੋਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕੇਂਦਰ ਸਰਕਾਰ ਕਿਸਾਨਾਂ ਦੇ ਚੁੱਲ੍ਹਿਆਂ ਦੀ ਅੱਗ ਬੁਝਾਉਣ ਜਾ ਰਹੀ ਹੈ। ਇਸ ਦੇ ਵਿਰੋਧ ਵਿੱਚ ਬੀਬੀਆਂ ਵੱਲੋਂ ਵੀ ਅੰਦੋਲਨ ਵਿੱਚ ਸ਼ਾਮਲ ਹੋ ਕੇ ਰੇਲ ਪਟੜੀਆਂ ’ਤੇ ਚੁੱਲ੍ਹੇ ਲਿਆ ਕੇ ਰੋਟੀ-ਪਾਣੀ ਕਰ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਸ੍ਰੀ ਪੰਧੇਰ ਨੇ ਕਿਹਾ 23 ਅਕਤੂਬਰ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਹੋਣ ਵਾਲੇ ਵਿਸ਼ਾਲ ਇਕੱਠ ਵਿਚ ਰੇਲ ਟਰੈਕ ਤੋਂ ਪਰਿਵਾਰਾਂ ਸਣੇ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਸਵਿੰਦਰ ਸਿੰਘ ਚੁਤਾਲਾ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਪ੍ਰਧਾਨ ਮੰਤਰੀ ਦੇ ਦਾਅਵੇ ਹਕੀਕਤ ਤੋਂ ਕੋਰੇ ਹਨ। ਉਹ ਕਿਸਾਨਾਂ ਦਾ ਨਾਸ ਕਰ ਕੇ ਕਾਰਪੋਰੇਟਾਂ ਦੇ ਹੱਕਾਂ ਦੀ ਰਾਖੀ ਕਰ ਰਹੇ ਹਨ। ਆਗੂਆਂ ਨੇ ਕਿਹਾ ਉਹ 19 ਅਕਤੂਬਰ ਨੂੰ ਵਿਧਾਨ ਸਭਾ ਦੇ ਘਿਰਾਓ ਦਾ ਸਮਰਥਨ ਕਰਦੇ ਹਨ। ਅੱਜ ਮੋਦੀ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਦਾ ਵੀ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂਆਂ ਨੂੰ ਆਰਐੱਸਐੱਸ ਦੇ ਏਜੰਡੇ ਤਹਿਤ ਫ਼ਿ ਰ ਕੂ ਬਿਆਨ ਨਹੀਂ ਦੇਣੇ ਚਾਹੀਦੇ। ਕਿਸਾਨ ਆਗੂਆਂ ਨੇ ਸਮੂਹ ਪੰਜਾਬੀਆਂ ਨੂੰ 23 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਹੋ ਰਹੇ ਬੀਬੀਆਂ ਦੇ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇੱਥੇ ਅੱਜ ਰੇਲਵੇ ਸਟੇਸ਼ਨ ’ਤੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਰਨੈਲ ਸਿੰਘ ਮਾਨਸਾ ਨੇ ਕਿਹਾ ਕਿ ਇਹ ਅੰਦੋਲਨ ਇਕੱਲੇ ਪੰਜਾਬ ਦਾ ਨਹੀਂ, ਹੁਣ ਸਮੁੱਚੇ ਦੇਸ਼ ਦਾ ਬਣ ਚੁੱਕਾ ਹੈ, ਜਿਸ ਦੀ ਅਗਵਾਈ ਪੰਜਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਲੋਕ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕਰਕੇ ਆਉਣ ਵਾਲੇ ਕੁੱਝ ਦਿਨਾਂ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗ ਬੁਲਾਈ ਜਾਵੇਗੀ ਤੇ ਦੇਸ਼ ਅੰਦਰ 5 ਨਵੰਬਰ ਨੂੰ ਛੇ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

Check Also

ਜਿਹੜੀ ਬੇਬੇ ਕਹਿੰਦੀ ਸੀ ਮੈਨੂੰ ਪਿਲਾਇਆ ਮੇਰੇ ਪੁੱਤ ਨੇ ਪਿ ਸ਼ਾ ਬ

ਨਾਭਾ ਦੇ ਪਿੰਡ ਰਾਏਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਣ ਕੌਰ ਵੱਲੋਂ ਆਪਣੇ ਪੁੱਤਰ ਅਤੇ ਨੂੰਹ …