Home / ਪੰਜਾਬ / ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਾਈਵੇਅ ਜਾਮ ਕਰਨਗੇ ਕਿਸਾਨ

ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਾਈਵੇਅ ਜਾਮ ਕਰਨਗੇ ਕਿਸਾਨ

ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਵਿਰੋਧੀ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਹੀ ਗਿਆਰਾਂ ਕਿਸਾਨ ਜਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ ‘ਕਿਸਾਨ ਕੋਆਰਡੀਨੇਸ਼ਨ ਕਮੇਟੀ’ ਵੱਲੋਂ 15 ਸਤੰਬਰ ਨੂੰ ਪੰਜਾਬ ਭਰ ’ਚ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨ ਰਾਜਪੁਰਾ ਖੇਤਰ ’ਚ ਨੈਸ਼ਨਲ ਹਾਈਵੇਅ ਜਾਮ ਕਰਨਗੇ। ਜਿਸ ਦੀਆਂ ਤਿਆਰੀਆਂ ਵਜੋਂ ਕਿਸਾਨ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ ਦੀ ਇੱਕ ਸਾਂਝੀ ਮੀਟਿੰਗ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜਾ ਦੀ ਅਗਵਾਈ ਹੇਠਾਂ ਹੋਈ।

ਜਿਸ ਦੌਰਾਨ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਮੰਚ, ਇੰਡੀਅਨ ਫਾਰਮਜ਼ ਐਸੋਸੀਏਸ਼ਨ ਤੇ ਕਿਸਾਨ ਯੂਨੀਅਨ ਲੱਖੇਵਾਲ ਦੇ ਜ਼ਿਲ੍ਹਾ ਪ੍ਰਧਾਨਾਂ ਗੁਰਬਖਸ਼ ਸਿੰਘ ਬਲਬੇੜਾ, ਨਰਿੰਦਰ ਸਿੰਘ ਲੇਹਲਾਂ, ਰਜਿੰਦਰ ਸਿੰਘ ਗਿੱਲ, ਰਣਜੀਤ ਸਿੰਘ ਆਕੜ ਤੇ ਜਥੇਦਾਰ ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਇਸ ਤੋਂ ਇਲਾਵ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਮਰਿੰਦਰ ਸਿੰਘ ਰਾਠੀਆਂ ਸਣੇ ਸਥਾਨਕ ਆਗੂ ਸ਼ਾਮਲ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ, ਕਿਸਾਨ ਨੇਤਾਵਾਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਕਰੋਨਾ ਦੀ ਆੜ ’ਚ ਕਿਸਾਨ ਤੇ ਲੋਕ ਮਾਰੂ ਫੈਸਲੇ ਲੈ ਰਹੀ ਹੈ। ਜਿ

Check Also

ਸਿਰਫ ਡੇਢ ਏਕੜ ਜ਼ਮੀਨ ਵਿੱਚੋਂ 50 ਲੱਖ ਸਾਲਾਨਾ ਆਮਦਨ ਲੈ ਰਿਹਾ ਇਹ ਕਿਸਾਨ

ਕਿਸਾਨ ਵੀਰੋ ਅੱਜ ਅਸੀਂ ਤੁਹਾਨੂੰ ਪੰਜਾਬ ਵਿੱਚ ਬਣੇ ਅਜਿਹੇ ਵੱਖਰੇ ਫਾਰਮ ਬਾਰੇ ਜਾਣਕਾਰੀ ਦੇਣ ਜਾ …